Share this post: Share on X (Twitter) Share on Facebook Share on WhatsApp ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਵਿਆਖਿਆ :- ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ। 29-03-26, भंग:-768 Post navigation ਪੰਜਾਬ ‘ਚ 100 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ: ਕੇਜਰੀਵਾਲ ਬੋਲੇ- “ਅਸੀਂ ਪੈਸਾ ਨਹੀਂ, ਅਸ਼ੀਰਵਾਦ ਕਮਾਇਆ” ਦਿਲਜੀਤ ਦੋਸਾਂਝ ਦੀ ‘ਜੋੜੀ’ ਦਾ ਫਿਰ ਚੱਲੇਗਾ ਜਾਦੂ? ਨਵੀਂ ਫ਼ਿਲਮ ਦੇ ਟ੍ਰੇਲਰ ਦੀਆਂ ਚਰਚਾਵਾਂ ਤੇਜ਼; ਫੈਨਜ਼ ਨੂੰ ਬੇਸਬਰੀ ਨਾਲ ਇੰਤਜ਼ਾਰ